ਕਰਤਾਰਪੁਰ ਸਾਹਿਬ ਕੋਰੀਡੋਰ ਖੋਲਣ ਦੇ ਐਲਾਨ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਭਰਵਾ ਸਵਾਗਤ
ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਜਾਗ ਗਈ ਹੈ ਕਰਤਾਰਪੁਰ ਲਾਂਘਾ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਖੋਲ੍ਹਿਆ ਜਾ ਰਿਹਾ ਹੈ। ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੇ ਐਲਾਨ ਦਾ ਮੁੱਖ ਮੰਤਰੀ ਚੰਨੀ ਤੋਂ ਲੈ ਕੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ
ਕਰਤਾਰਪੁਰ ਲਾਂਘਾ (ਕੋਰੀਡੋਰ) ਆਖਿਰ਼ਕਾਰ ਭਲਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 19 ਨਵੰਬਰ ਤੋਂ ਪਹਿਲਾਂ ਖੋਲ੍ਹਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਕਾਇਦਾ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ, 'ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਇਕ ਵੱਡੇ ਫੈਸਲੇ ਵਿਚ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।'
0 Response to "ਕਰਤਾਰਪੁਰ ਸਾਹਿਬ ਕੋਰੀਡੋਰ ਖੋਲਣ ਦੇ ਐਲਾਨ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਭਰਵਾ ਸਵਾਗਤ"
Post a Comment